JALANDHAR WEATHER

ਨਰਿੰਦਰ ਕੌਰ ਪਿੰਡੀ ਬਟੂਹਾ ਖੁਰਦ ਦੇ ਸਰਬਸੰਮਤੀ ਨਾਲ ਬਣੇ ਸਰਪੰਚ

ਲੌਂਗੋਵਾਲ, 1 ਅਕਤੂਬਰ (ਵਿਨੋਦ)-ਲੌਂਗੋਵਾਲ ਇਲਾਕੇ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਬਸੰਮਤੀਆਂ ਕੀਤੇ ਜਾਣ ਦਾ ਦੌਰ ਜਾਰੀ ਹੈ। ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ ਉੱਦਮ ਸਦਕਾ ਅੱਜ ਪਿੰਡੀ ਬਟੂਹਾ ਖੁਰਦ ਦੇ ਨਿਵਾਸੀਆਂ ਨੇ ਨਰਿੰਦਰ ਕੌਰ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ। ਇਸ ਤੋਂ ਇਲਾਵਾ ਨਾਜਰ ਸਿੰਘ, ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ, ਹਰਵਿੰਦਰ ਕੌਰ ਅਤੇ ਪਰਮਜੀਤ ਕੌਰ ਨੂੰ ਸਰਬਸੰਮਤੀ ਨਾਲ ਪਿੰਡ ਦੇ ਪੰਚਾਇਤ ਮੈਂਬਰ ਵਜੋਂ ਚੁਣਿਆ ਗਿਆ। ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਸਰਬਸੰਮਤੀ ਨਾਲ ਬਣੇ ਸਰਪੰਚ ਅਤੇ ਮੈਂਬਰਾਂ ਦਾ ਸਨਮਾਨ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ