JALANDHAR WEATHER

ਡੇਰਾ ਬਾਬਾ ਨਾਨਕ : ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਕਤਲ

ਡੇਰਾ ਬਾਬਾ ਨਾਨਕ, 1 ਅਕਤੂਬਰ (ਵਿਜੇ ਸ਼ਰਮਾ)-ਅੱਜ ਦੇਰ ਸ਼ਾਮ ਇਥੋਂ ਦੀ ਦਾਣਾ ਮੰਡੀ ਵਿਖੇ ਨੌਜਵਾਨਾਂ ਵਿਚਾਲੇ ਹੋਈ ਝੜਪ ’ਚ ਇਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਹਰਦੀਪ ਸਿੰਘ (18) ਪੁੱਤਰ ਪ੍ਰਦੀਪ ਸਿੰਘ ਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਵਲੋਂ ਪੁਲਿਸ ਨੂੰ ਦਿੱਤੇ ਗਏ ਬਿਆਨਾਂ ਅਨੁਸਾਰ ਕਰੀਬ 6 ਵਜੇ 2 ਨੌਜਵਾਨ ਹਰਦੀਪ ਸਿੰਘ ਨੂੰ ਘਰੋਂ ਬੁਲਾ ਕੇ ਦਾਣਾ ਮੰਡੀ ਲੈ ਗਏ ਜਿਥੇ ਪਹਿਲਾਂ ਤੋਂ ਮੌਜੂਦ ਕੁਝ ਨੌਜਵਾਨਾਂ ਨਾਲ ਹੋਈ ਤਕਰਾਰ ਦੌਰਾਨ ਉਸ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ। ਹਰਦੀਪ ਸਿੰਘ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਮੌਕੇ ਉਤੇ ਪਹੁੰਚੀ ਤੇ ਡੀ. ਐਸ. ਪੀ. ਡੇਰਾ ਬਾਬਾ ਨਾਨਕ ਜਸਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਮੁਤਾਬਕ ਪਰਚਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ