‘ਐਮਰਜੈਂਸੀ’ ਫ਼ਿਲਮ ਇਤਿਹਾਸ ਨੂੰ ਤੋੜ-ਮਰੋੜ ਕੇ ਕਰਦੀ ਹੈ ਪੇਸ਼- ਗਰੇਵਾਲ
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕਿਹਾ ਕਿ ਫ਼ਿਲਮ ‘ਐਮਰਜੈਂਸੀ’ ਇਤਿਹਾਸ ਨੂੰ ਪੂਰੀ ਤਰ੍ਹਾਂ ਤੋੜ-ਮਰੋੜ ਕੇ ਪੇਸ਼ ਕਰਨ ਤੋਂ ਇਲਾਵਾ ਸਿੱਖ ਭਾਈਚਾਰੇ ਨੂੰ ਮਾੜੇ ਢੰਗ ਨਾਲ ਪੇਸ਼ ਕਰਦੀ ਹੈ। ਉੁਨ੍ਹਾਂ ਨੇ ਭਾਰਤ ਦੇ ਫ਼ਿਲਮ ਸੈਂਸਰ ਬੋਰਡ ਨੂੰ ਅਪੀਲ ਕੀਤੀ ਹੈ ਕਿ ਫ਼ਿਲਮ ਦੇ ਰਿਲੀਜ਼ ਤੋਂ ਪਹਿਲਾਂ ਇਸ ਦੀ ਇਤਿਹਾਸਕ ਪੱਖ ਤੋਂ ਜਾਂਚ ਪੜਤਾਲ ਕੀਤੀ ਜਾਵੇ, ਤਾਂ ਜੋ ਕੋਈ ਗਲਤ ਸੁਨੇਹਾ ਨਾ ਜਾਵੇ। ਅੱਜ ਇੱਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਗਰੇਵਾਲ ਨੇ ਫ਼ਿਲਮ ਦੇ ਟ੍ਰੇਲਰਾਂ ਦਾ ਹਵਾਲਾ ਦਿੱਤਾ, ਜਿਸ ਵਿਚ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਕਿਸੇ ਕਾਂਗਰਸੀ ਆਗੂ ਨਾਲ ਗੱਲ ਕਰਦੇ ਦਿਖਾਇਆ ਗਿਆ ਹੈ।