ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਡੇਂਗੂ ਬੁਖਾਰ ਹੋਣ ਕਾਰਨ ਹਸਪਤਾਲ ਦਾਖਲ
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਅਕਾਲ ਤਖਤ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਨੂੰ ਡੇਂਗੂ ਬੁਖਾਰ ਦੇ ਲੱਛਣ ਸਾਹਮਣੇ ਆਉਣ ’ਤੇ ਬੀਤੇ ਦਿਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਡਾਕਟਰਾਂ ਵਲੋਂ ਲੋੜੀਂਦੇ ਟੈਸਟਾਂ ਤੋਂ ਬਾਅਦ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਿੰਘ ਸਾਹਿਬ ਦੀ ਸਿਹਤ ਵਿਚ ਪਹਿਲਾਂ ਨਾਲੋਂ ਸੁਧਾਰ ਹੋ ਰਿਹਾ ਹੈ ਪਰ ਇਨਫੈਕਸ਼ਨ ਦੇ ਖਤਰੇ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਅਗਲੇ ਕੁਝ ਦਿਨ ਕਿਸੇ ਨਾਲ ਵੀ ਮਿਲਣ ਦੀ ਮਨਾਹੀ ਕੀਤੀ ਗਈ ਹੈ।