ਕਿਸਾਨਾਂ ਨੇ ਗੁਰੂ ਹਰ ਸਹਾਏ ਦਾ ਰੇਲਵੇ ਟ੍ਰੈਕ ਕੀਤਾ ਜਾਮ
ਗੁਰੂ ਹਰ ਸਹਾਇ, (ਫ਼ਿਰੋਜ਼ਪੁਰ), 3 ਅਕਤੂਬਰ (ਕਪਿਲ ਕੰਧਾਰੀ)- ਕਿਸਾਨ ਮੋਰਚਾ ਦਿੱਲੀ 2020 ਸਮੇਂ ਯੂ.ਪੀ. ’ਚ ਲਖੀਮਪੁਰ ਖੀਰੀ ’ਚ ਭਾਜਪਾ ਆਗੂ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਤਿੰਨ ਅਕਤੂਬਰ ਨੂੰ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਆਪਣੀ ਜੀਪ ਥੱਲੇ ਦਰੜ ਕੇ ਸ਼ਹੀਦ ਕਰ ਦਿੱਤਾ ਸੀ ਪਰ ਕੇਂਦਰ ਅਤੇ ਯੂ.ਪੀ. ਦੀ ਭਾਜਪਾ ਸਰਕਾਰ ਨੇ ਇਨ੍ਹਾਂ ਵਿਰੁੱਧ ਅਜੇ ਤੱਕ ਕਾਰਵਾਈ ਕਰਕੇ ਬਣਦੀ ਸਜ਼ਾ ਨਹੀਂ ਦਿੱਤੀ, ਜਿਸ ਦੇ ਵਿਰੋਧ ’ਚ ਕੇਂਦਰ ਅਤੇ ਯੂ.ਪੀ. ਸਰਕਾਰ ਨੂੰ ਯਾਦ ਕਰਵਾਉਣ ਲਈ ਦੇਸ਼ ਭਰ ਵਿਚ ਦੁਪਹਿਰ 12:30 ਤੋਂ 2:30 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਕਿਸਾਨਾਂ ਵਲੋਂ ਉਲੀਕਿਆ ਗਿਆ ਸੀ, ਜਿਸ ਦੇ ਚੱਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਗੁਰੂ ਹਰ ਸਹਾਏ ਦਾ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਅਤੇ ਯੂ.ਪੀ. ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ ਜਾ ਰਹੀ ਹੈ।