JALANDHAR WEATHER

ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ’ਤੇ ਦਿੱਤਾ ਧਰਨਾ

ਲੁਧਿਆਣਾ, 3 ਅਕਤੂਬਰ (ਰੂਪੇਸ਼ ਕੁਮਾਰ)- ਲਖੀਮਪੁਰ ਖੀਰੀ ਹਾਦਸੇ ਨੂੰ ਤਿੰਨ ਸਾਲ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ’ਤੇ ਲੁਧਿਆਣਾ ਸਮੇਤ ਪੰਜਾਬ ਅਤੇ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ਵਿਚ ਰੇਲਗੱਡੀਆਂ ਰੋਕੀਆਂ ਗਈਆਂ ਹਨ। ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ਉੱਪਰ ਰੇਲਗੱਡੀਆਂ ਰੋਕੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਅਤੇ ਪੱਤਰਕਾਰ ਦੀ ਹੱਤਿਆ ਦੇ ਦੋਸ਼ੀ ਮੰਤਰੀ ਦੇ ਬੇਟੇ ਨੂੰ ਇਕ ਵਾਰ ਫਿਰ ਤੋਂ ਭਾਜਪਾ ਨੇ ਟਿਕਟ ਦਿੱਤੀ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਦੇ ਖ਼ਿਲਾਫ਼ ਕਿਸਾਨਾਂ ਵਿਚ ਰੋਸ ਹੈ। ਇਸ ਲੜੀ ਤਹਿਤ ਦੁਪਹਿਰ 12:30 ਤੋਂ ਦੁਪਹਿਰ ਢਾਈ ਵਜੇ ਤੱਕ ਦੋ ਘੰਟੇ ਲਈ ਰੇਲਗੱਡੀਆਂ ਰੋਕੀਆਂ ਗਈਆਂ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ