JALANDHAR WEATHER

ਜੇਲ੍ਹ ਮੈਨੂਅਲ ’ਚੋਂ ਹਟਾਏ ਜਾਣ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮ- ਸੁਪਰੀਮ ਕੋਰਟ

ਨਵੀਂ ਦਿੱਲੀ, 3 ਅਕਤੂਬਰ- ਸੁਪਰੀਮ ਕੋਰਟ ਨੇ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮਾਂ ਨੂੰ ਜੇਲ੍ਹ ਮੈਨੂਅਲ ਤੋਂ ਹਟਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕੁਝ ਰਾਜਾਂ ਨੂੰ ਜਾਤੀ ਦੇ ਆਧਾਰ ’ਤੇ ਜੇਲ੍ਹਾਂ ਵਿਚ ਕੰਮ ਨਾ ਵੰਡਣ ਦਾ ਵੀ ਨਿਰਦੇਸ਼ ਦਿੱਤਾ ਹੈ। ਜਾਤੀ ਆਧਾਰ ’ਤੇ ਜੇਲ੍ਹ ’ਚ ਕੰਮ ਵੰਡਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਚੀਜ਼ਾਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੁਪਰੀਮ ਕੋਰਟ ਨੇ ਹੁਕਮਾਂ ’ਚ ਇਹ ਵੀ ਕਿਹਾ ਕਿ ਕਿਸੇ ਵਿਸ਼ੇਸ਼ ਜਾਤੀ ਦੇ ਕੈਦੀਆਂ ਪਾਸੋਂ ਸੀਵਰ ਟੈਂਕੀਆਂ ਦੀ ਸਫ਼ਾਈ ਕਰਵਾਉਣਾ ਗਲਤ ਹੈ ਤੇ ਪੁਲਿਸ ਨੂੰ ਇਸ ਮਾਮਲੇ ਵਿਚ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ 3 ਮਹੀਨਿਆਂ ਦੇ ਅੰਦਰ ਜੇਲ੍ਹ ਮੈਨੂਅਲ ਵਿਚ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮਾਂ ਵਿਚ ਬਦਲਾਅ ਕਰਨ ਦਾ ਹੁਕਮ ਦਿੱਤਾ ਹੈ। ਦਰਅਸਲ ਇਹ ਮਾਮਲਾ ਇਕ ਪੱਤਰਕਾਰ ਸੁਕੰਨਿਆ ਸ਼ਾਂਤਾ ਨੇ ਉਠਾਇਆ ਸੀ। ਉਸ ਨੇ ਦਸੰਬਰ 2023 ਵਿਚ ਸੁਪਰੀਮ ਕੋਰਟ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਅਤੇ ਦਲੀਲ ਦਿੱਤੀ ਕਿ ਦੇਸ਼ ਦੇ ਲਗਭਗ 17 ਰਾਜਾਂ ਵਿਚ ਜੇਲ੍ਹਾਂ ਵਿਚ ਬੰਦ ਕੈਦੀਆਂ ਨਾਲ ਜਾਤੀ ਦੇ ਆਧਾਰ ’ਤੇ ਵਿਤਕਰਾ ਹੋ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ