JALANDHAR WEATHER

ਪੰਜਾਬ ਹਰਿਆਣਾ ਹਾਈ ਕੋਰਟ ਨੇ ਚੋਣਾਂ ਵਿਚ ਰਾਖ਼ਵੇਂਕਰਨ ਖ਼ਿਲਾਫ਼ ਪਟੀਸ਼ਨਾਂ ਕੀਤੀਆਂ ਰੱਦ

ਚੰਡੀਗੜ੍ਹ, 3 ਅਕਤੂਬਰ- ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਚੋਣਾਂ ਵਿਚ ਰਾਖ਼ਵੇਂਕਰਨ ਸੰਬੰਧੀ ਪਾਈਆਂ ਗਈਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਵੱਖ ਵੱਖ ਵਾਰਡਾਂ ਵਿਚ ਵੰਡੀਆਂ ਵੋਟਾਂ ਵੀ ਠੀਕ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਚੁੱਲ੍ਹਾ ਟੈਕਸ ਦੇ ਮਾਮਲੇ ਛੇਤੀ ਨਿਪਟਾਏ ਜਾਣ। ਦੱਸ ਦੇਈਏ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ ਵਿਚ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਅੱਜ ਅਦਾਲਤ ਨੇ ਨਿਪਟਾਰਾ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ