JALANDHAR WEATHER

ਸੁਪਰੀਮ ਕੋਰਟ ਵਲੋਂ ਖ਼ਾਲਸਾ ਯੂਨੀਵਰਸਿਟੀ ਮੁੜ ਬਹਾਲ

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)- ਮਾਣਯੋਗ ਸੁਪਰੀਮ ਕੋਰਟ ਵਲੋਂ ‘ਖ਼ਾਲਸਾ ਯੂਨੀਵਰਸਿਟੀ’ ਨੂੰ ਮੁੜ ਬਹਾਲ ਕਰਨ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸੁਪਰੀਮ ਕੋਰਟ ਵਲੋਂ 2016 ਦਾ ‘ਖਾਲਸਾ ਯੂਨੀਵਰਸਿਟੀ’ ਐਕਟ ਬਹਾਲ ਕੀਤਾ ਗਿਆ ਹੈ ਅਤੇ 2017 ਰੀਪੀਲ ਐਕਟ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ ਗਿਆ ਹੈ। ਇਸੇ ਦੌਰਾਨ ਖਾਲਸਾ ਕਾਲਜ ਮੈਨੇਜਮੈਂਟ ਵਲੋਂ 2025-26 ਅਕਾਦਮਿਕ ਸ਼ੈਸ਼ਨ ਤੋਂ ਖਾਲਸਾ ਯੂਨੀਵਰਸਿਟੀ ਦੀਆਂ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਦੌਰਾਨ ਅੱਜ ਇਤਿਹਾਸਿਕ ਕਾਨੂੰਨੀ ਜਿੱਤ ਹੋਣ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦਫ਼ਤਰ ਵਿਖੇ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ