JALANDHAR WEATHER

ਭਾਜਪਾ ਦੀ ਟਿਕਟ ’ਤੇ ਚੋਣ ਲੜ ਅਸ਼ੋਕ ਤੰਵਰ ਕਾਂਗਰਸ ਵਿਚ ਸ਼ਾਮਿਲ

ਮਹਿੰਦਰਗੜ੍ਹ, (ਹਰਿਆਣਾ), 3 ਅਕਤੂਬਰ- ਹਰਿਆਣਾ ’ਚ ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ ਹਰਿਆਣਾ ਪਹੁੰਚੇ। ਇੱਥੇ ਉਨ੍ਹਾਂ ਮਹਿੰਦਰਗੜ੍ਹ ਵਿਚ ਇਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਭਾਜਪਾ ਦੀ ਟਿਕਟ ’ਤੇ ਸਿਰਸਾ ਤੋਂ ਲੋਕ ਸਭਾ ਚੋਣ ਲੜ ਚੁੱਕੇ ਅਸ਼ੋਕ ਤੰਵਰ ਵੀ ਕਾਂਗਰਸ ’ਚ ਸ਼ਾਮਿਲ ਹੋ ਗਏ ਹਨ। ਇਸ ਤੋਂ ਪਹਿਲਾਂ ਰਾਹੁਲ ਨੇ ਨੂਹ ’ਚ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਇੱਥੇ ਉਨ੍ਹਾਂ ਨੇ ਜਨ ਸਭਾ ਵਿਚ ਕਿਹਾ ਕਿ ਹਰਿਆਣਾ ਵਿਚ ਬੇਰੁਜ਼ਗਾਰੀ ਲਈ ਪ੍ਰਧਾਨ ਮੰਤਰੀ ਮੋਦੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਹੁਣ ਮੋਦੀ 56 ਇੰਚ ਸੀਨੇ ਦੀ ਗੱਲ ਨਹੀਂ ਕਰਦੇ। ਉਨ੍ਹਾਂ ਦਾ ਚਿਹਰਾ ਪੂਰੀ ਤਰ੍ਹਾਂ ਬਦਲ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ