JALANDHAR WEATHER

ਸੈਂਕੜੇ ਕਿਸਾਨ, ਮਜ਼ਦੂਰਾਂ ਤੇ ਬੀਬੀਆਂ ਨੇ ਤਰਨਤਾਰਨ ਤੇ ਪੱਟੀ ਰੇਲਵੇ ਸਟੇਸ਼ਨ 'ਤੇ ਦਿੱਤੇ ਧਰਨੇ

ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਮਜ਼ਦੂਰ ਬੀਬੀਆਂ ਵਲੋਂ ਤਰਨਤਾਰਨ ਤੇ ਪੱਟੀ ਰੇਲਵੇ ਸਟੇਸ਼ਨ ਉਤੇ ਵਿਸ਼ਾਲ ਧਰਨੇ ਦਿੱਤੇ ਗਏ। ਧਰਨਿਆਂ ਦੌਰਾਨ ਸੰਬੋਧਨ ਕਰਦਿਆਂ ਸੂਬਾ ਆਗੂ ਸਤਨਾਮ ਸਿੰਘ ਪੰਨੂ, ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਰੇਸ਼ਮ ਸਿੰਘ ਘੁਰਕਵਿੰਡ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਟੈਣੀ ਅਤੇ ਅਸ਼ੀਸ਼ ਮਿਸ਼ਰਾ ਟੈਣੀ ਨੂੰ ਤੁਰੰਤ ਜੇਲ੍ਹ ਭੇਜਿਆ ਜਾਵੇ। ਕਿਸਾਨ ਆਗੂਆਂ ’ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ। ਕਿਸਾਨ ਆਗੂਆਂ ਨੇ ਆਪਣੇ ਮਿੱਥੇ ਪ੍ਰੋਗਰਾਮ ਅਨੁਸਾਰ ਤਰਨਤਾਰਨ ਜ਼ਿਲ੍ਹੇ ਵਿਚ ਦੋਵਾਂ ਥਾਵਾਂ ’ਤੇ ਲੱਗੇ ਰੇਲ ਟਰੈਕ ਉਤੇ ਧਰਨਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੱਕ ਧਰਨੇ ਅੱਗੇ ਚਲਾਉਣ ਦਾ ਐਲਾਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ