ਆੜ੍ਹਤੀਆ ਯੂਨੀਅਨ ਭੁਲੱਥ ਵਲੋਂ 5 ਅਕਤੂਬਰ ਤੱਕ ਮੰਡੀਆਂ 'ਚ ਹੜਤਾਲ ਜਾਰੀ ਰੱਖਣ ਦਾ ਫੈਸਲਾ
ਭੁਲੱਥ (ਕਪੂਰਥਲਾ), 3 ਅਕਤੂਬਰ (ਮਨਜੀਤ ਸਿੰਘ ਰਤਨ)-ਸਮੂਹ ਆੜ੍ਹਤੀਆ ਯੂਨੀਅਨ ਭੁਲੱਥ ਵਲੋਂ ਪਿਛਲੇ ਦਿਨਾਂ ਤੋਂ ਚੱਲ ਰਹੀ ਮੰਡੀਆਂ ਵਿਚ ਹੜਤਾਲ ਨੂੰ 5 ਅਕਤੂਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ l ਜਾਣਕਾਰੀ ਦਿੰਦਿਆਂ ਜਸਵੰਤ ਸਿੰਘ ਬਾਜਵਾ ਪ੍ਰਧਾਨ ਆੜ੍ਹਤੀਆ ਯੂਨੀਅਨ ਭੁਲੱਥ ਨੇ ਦੱਸਿਆ ਕਿ ਸਰਕਾਰ ਨੇ ਪਹਿਲਾਂ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਪਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਦੋਂ ਤਕ ਉਨ੍ਹਾਂ ਦੀਆਂ ਮੰਗਾ ਮੰਨ ਨਹੀਂ ਲਈਆਂ ਜਾਂਦੀਆਂ, ਇਹ ਹੜਤਾਲ ਜਾਰੀ ਰਹੇਗੀl