JALANDHAR WEATHER

ਹਰਿਆਣਾ ਵਿਖੇ ਕਾਂਗਰਸ ਦੇ ਹੱਕ 'ਚ ਚੱਲ ਰਹੀ ਲਹਿਰ - ਸ਼ਮਸ਼ੇਰ ਸਿੰਘ ਦੂਲੋ

ਅਮਲੋਹ (ਫਤਿਹਗੜ੍ਹ ਸਾਹਿਬ),  3 ਅਕਤੂਬਰ (ਕੇਵਲ ਸਿੰਘ)-ਹਰਿਆਣਾ ਵਿਖੇ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ ਅਤੇ ਹਰਿਆਣਾ ਵਾਸੀਆਂ ਵਲੋਂ ਵੀ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ, ਸਾਬਕਾ ਰਾਜ ਸਭਾ ਮੈਂਬਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਿਰਸਾ ਸੰਸਦੀ ਹਲਕੇ ਦੇ ਆਬਜ਼ਰਵਰ ਸ਼ਮਸ਼ੇਰ ਸਿੰਘ ਦੂਲੋ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਹਰਿਆਣਾ ਜਾ ਕੇ ਆਏ ਹਨ ਅਤੇ ਉਥੋਂ ਦੇ ਲੋਕਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਜੋ ਕਿ ਕਾਂਗਰਸ ਪਾਰਟੀ ਦੀ ਜਿੱਤ ਦੇ ਸੰਕੇਤ ਹਨ ਅਤੇ ਸਾਰੇ ਹੀ ਕਾਂਗਰਸੀ ਇਕਜੁੱਟ ਹੋ ਕੇ ਮਿਹਨਤ ਕਰ ਰਹੇ ਹਨ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਦੂਲੋ ਨੇ ਅੱਗੇ ਕਿਹਾ ਕਿ ਹਰਿਆਣਾ ਵਿਖੇ 10 ਸਾਲ ਸੱਤਾ ਵਿਚ ਰਹੀ ਭਾਜਪਾ ਦੀ ਸਰਕਾਰ ਹਰਿਆਣਾ ਵਾਸੀਆਂ ਦੀਆਂ ਆਸਾਂ ਉਮੀਦਾਂ ਉਪਰ ਖਰਾ ਨਹੀਂ ਉੱਤਰ ਸਕੀ, ਜਿਸ ਕਰਕੇ ਉਥੋਂ ਦੇ ਲੋਕਾਂ ਦਾ ਭਾਜਪਾ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਭਾਜਪਾ ਨੂੰ ਹਰਿਆਣਾ ਦੇ ਲੋਕ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ