JALANDHAR WEATHER

ਦੀਵਾਲੀ ਤੋਂ ਪਹਿਲਾਂ ਰੇਲਵੇ ਮੁਲਾਜ਼ਮਾਂ ਦੀ ਚਾਂਦੀ, ਮਿਲੇਗਾ 78 ਦਿਨਾਂ ਦਾ ਬੋਨਸ

ਨਵੀਂ ਦਿੱਲੀ,3 ਅਕਤੂਬਰ- ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਰੇਲਵੇ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਐਲਾਨ ਕੀਤਾ ਗਿਆ ਹੈ। ਦੁਸਹਿਰੇ ਅਤੇ ਦੀਵਾਲੀ ਪੂਜਾ ਦੀਆਂ ਛੁੱਟੀਆਂ ਤੋਂ ਪਹਿਲਾਂ ਰੇਲਵੇ ਕਰਮਚਾਰੀਆਂ ਨੂੰ ਬੋਨਸ ਦਾ ਭੁਗਤਾਨ ਕੀਤਾ ਜਾਵੇਗਾ। ਕੈਬਨਿਟ ਦੇ ਇਸ ਫ਼ੈਸਲੇ ਤੋਂ ਬਾਅਦ ਲਗਭਗ 13 ਲੱਖ ਰੇਲਵੇ ਕਰਮਚਾਰੀਆਂ ਨੂੰ ਲਾਭ ਮਿਲੇਗਾ। ਰੇਲਵੇ ਕਰਮਚਾਰੀਆਂ ਨੂੰ ਆਉਣ ਵਾਲੇ ਤਿਉਹਾਰਾਂ ਤੋਂ ਪਹਿਲਾਂ 78 ਦਿਨਾਂ ਲਈ ਬੋਨਸ ਦਿੱਤਾ ਜਾਵੇਗਾ। ਇਸ 'ਤੇ ਕੁੱਲ 2,028 ਕਰੋੜ ਰੁਪਏ ਖਰਚ ਕੀਤੇ ਜਾਣਗੇ। 11 ਲੱਖ 72 ਹਜ਼ਾਰ 240 ਮੁਲਾਜ਼ਮਾਂ ਨੂੰ ਇਸ ਦਾ ਲਾਭ ਮਿਲੇਗਾ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ 'ਚ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਇਹ ਫ਼ੈਸਲਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ