ਲਖਨਊ ਇਮਾਰਤ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਐਕਸ-ਗ੍ਰੇਸ਼ੀਆ ਦਾ ਐਲਾਨ
ਨਵੀਂ ਦਿੱਲੀ, 8 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਖਨਊ ਵਿਚ ਇਕ ਇਮਾਰਤ ਹਾਦਸੇ ਵਿਚ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਇਮਾਰਤ ਹਾਦਸੇ ਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀ.ਐਮ.ਆਰ.ਐਫ.) ਵਲੋਂ 2 ਲੱਖ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।