JALANDHAR WEATHER

ਮਹਿਲ ਕਲਾਂ 'ਚ ਸੰਤ ਬਾਬਾ ਨੰਦ ਸਿੰਘ ਜੀ ਤੇ ਸੰਤ ਬਾਬਾ ਈਸ਼ਰ ਸਿੰਘ ਜੀ ਦੀ ਯਾਦ 'ਚ ਮਹਾਨ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 15 ਸਤੰਬਰ (ਅਵਤਾਰ ਸਿੰਘ ਅਣਖੀ)-ਮਹਾਨ ਤਪੱਸਵੀ ਤਿਆਗੀ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਜੀ, ਸੰਤ ਬਾਬਾ ਈਸ਼ਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਅਨੁਸਾਰ ਇਹ ਮਹਾਨ ਨਗਰ ਕੀਰਤਨ ਠਾਠ ਨਾਨਕਸਰ ਮਹਿਲ ਕਲਾਂ ਤੋਂ ਅਰਦਾਸ ਉਪਰੰਤ ਆਰੰਭ ਹੋਇਆ, ਜਿਸ ਦਾ ਹਰ ਪੜਾਅ ਉਪਰ ਸ਼ਰਧਾਲੂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ