JALANDHAR WEATHER

ਡਾਕਟਰਾਂ ਦੀ ਹੜਤਾਲ ਖ਼ਤਮ ਹੋਣ 'ਤੇ ਮਰੀਜ਼ਾਂ ਨੂੰ ਮਿਲੀ ਵੱਡੀ ਰਾਹਤ

 ਭੁਲੱਥ, 16 ਸਤੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਭੁਲੱਥ ਦੇ ਸਿਵਲ ਹਸਪਤਾਲ ਵਿਚ ਡਾਕਟਰਾਂ ਵਲੋਂ ਲਗਾਤਾਰ 6 ਦਿਨ ਹੜਤਾਲ ਚੱਲਣ ਕਰਕੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਵਿਚੋਂ ਗੁਜ਼ਰਨਾ ਪੈ ਰਿਹਾ ਸੀ। ਹੜਤਾਲ ਖ਼ਤਮ ਹੋਣ ਤੋਂ ਬਾਅਦ ਸਿਵਲ ਹਸਪਤਾਲ ਵਿਚ ਡਾਕਟਰਾਂ ਵਲੋਂ ਸਰਗਰਮੀ ਨਾਲ ਸਿਹਤ ਸੇਵਾਵਾਂ ਚਾਲੂ ਕਰ ਦਿੱਤੀਆਂ ਗਈਆਂ ਹਨ, ਜਿਸ ਕਰਕੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ। ਦੂਜੇ ਪਾਸੇ ਜਦੋਂ ਐਸ.ਐਮ.ਓ. ਡਾਕਟਰ ਹਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ, ਤਾਂ ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿਆਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ