ਭਗਵੰਤ ਮਾਨ ਸਰਕਾਰ ਨੂੰ ਹਾਈਕੋਰਟ ਵਲੋਂ ਕਰਾਰਾ ਝਟਕਾ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੂੰ ਕੀਤਾ ਬਹਾਲ
ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਭਗਵੰਤ ਮਾਨ ਸਰਕਾਰ ਨੂੰ ਕਰਾਰਾ ਝਟਕਾ ਦਿੰਦਿਆਂ ਅਹੁਦੇ ਤੋਂ ਫਾਰਗ ਕੀਤੇ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਨਗਰ ਸੁਧਾਰ ਟਰਸਟ ਬਰਨਾਲਾ ਦੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ ਨੇ ਦਿੱਤੀ ਹੈ। ਦੱਸਣਯੋਗ ਹੈ ਕਿ ਮਿਤੀ 10 ਅਕਤੂਬਰ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਸਕੱਤਰ ਅਜੋਏ ਸ਼ਰਮਾ ਵਲੋਂ ਸਪੀਕਿੰਗ ਆਰਡਰ ਜਾਰੀ ਕਰਦਿਆਂ ਨਗਰ ਕੌਂਸਲ ਬਰਨਾਲਾ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਪ੍ਰਧਾਨ ਗੁਰਜੀਤ ਸਿੰਘ ਔਲਖ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਸੀ। ਇਨ੍ਹਾਂ ਆਰਡਰਾਂ ਨੂੰ ਪ੍ਰਧਾਨ ਗੁਰਜੀਤ ਸਿੰਘ ਵਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ।ਲਗਭਗ 11 ਮਹੀਨੇ ਚੱਲੀ ਰਿਟ ਪਟੀਸ਼ਨ ਉੱਪਰ ਸੁਣਵਾਈ ਤੋਂ ਬਾਅਦ ਅੱਜ ਮਾਨਯੋਗ ਹਾਈਕੋਰਟ ਨੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੂੰ ਬਹਾਲ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ।