JALANDHAR WEATHER

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ

ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - 15 ਅਕਤੂਬਰ ਨੂੰ ਸੂਬੇ ਭਰ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਚੌਥਾ ਤੇ ਆਖ਼ਰੀ ਦਿਨ ਹੈ । ਦੱਸ ਦਈਏ ਕਿ ਪੰਜਾਬ ਦੀਆਂ 13262 ਪੰਚਾਇਤਾਂ ਲਈ ਹੁਣ ਤੱਕ ਸਰਪੰਚ ਦੇ ਅਹੁਦੇ ਲਈ 784 ਅਤੇ ਪੰਚ ਦੇ ਅਹੁਦੇ ਲਈ 1446 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ । ਅੱਜ ਆਖ਼ਰੀ ਦਿਨ ਹੋਣ ਕਾਰਨ ਨਾਮਜ਼ਦਗੀ ਸੈਂਟਰਾਂ ਦੇ ਬਾਹਰ ਹੁਣ ਤੋਂ ਹੀ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਇਕ ਅੰਦਾਜੇ ਅਨੁਸਾਰ ਸਰਪੰਚ ਅਤੇ ਪੰਚ ਦੇ ਅਹੁਦੇ ਲਈ ਲਗਭਗ 1.50 ਲੱਖ ਤੋਂ ਵਧੇਰੇ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਜਾਰੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ