JALANDHAR WEATHER

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਚੌਥੇ ਤੇ ਆਖ਼ਰੀ ਦਿਨ ਸੈਂਟਰਾਂ ਦੇ ਬਾਹਰ ਲੱਗੀਆਂ ਰੌਣਕਾਂ

 ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-15 ਅਕਤੂਬਰ ਨੂੰ ਸੂਬੇ ਭਰ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਚੌਥੇ ਤੇ ਆਖ਼ਰੀ ਦਿਨ ਦਿਨ ਚੜ੍ਹਦਿਆਂ ਹੀ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਵਾਲੇ ਉਮੀਦਵਾਰਾਂ ਦੀਆਂ ਸੈਂਟਰਾਂ ਦੇ ਬਾਹਰ ਰੌਣਕਾਂ ਲੱਗ ਗਈਆਂ ਹਨ। ਸਰਪੰਚ ਅਤੇ ਪੰਚ ਦੇ ਅਹੁਦੇ ਦੇ ਉਮੀਦਵਾਰ ਲਾਈਨਾਂ ਵਿਚ ਬੈਠ ਕੇ 11 ਵੱਜਣ ਦਾ ਇੰਤਜ਼ਾਰ ਕਰ ਰਹੇ ਹਨ। ਓਧਰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ