JALANDHAR WEATHER

ਗੁਰੂ ਹਰਸਹਾਏ : ਮਾਰਕੀਟ ਕਮੇਟੀ ਵਿਖੇ ਰਿਟਰਨਿੰਗ ਅਫ਼ਸਰਾਂ ਵਲੋਂ ਨਾਮਜ਼ਦਗੀ ਪੱਤਰ ਲੈਣੇ ਸ਼ੁਰੂ

ਗੁਰੂ ਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ) - 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੰਤਿਮ ਦਿਨ ਗੁਰੂ ਹਰਸਹਾਏ ਦੀ ਮਾਰਕੀਟ ਕਮੇਟੀ ਵਿਖੇ ਬਣੇ ਸੈਂਟਰ ਵਿਚ ਪੰਚੀ ਸਰਪੰਚੀ ਦੇ ਚਾਹਵਾਨ ਉਮੀਦਵਾਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਅੱਜ 11 ਵਜੇ ਨਾਮਜ਼ਦਗੀ ਪੱਤਰ ਲੈਣ ਦੀ ਸ਼ੁਰੂਆਤ ਕੀਤੀ ਜਾਣੀ ਸੀ ਤੇ ਮਾਰਕੀਟ ਕਮੇਟੀ ਵਿਖੇ ਰਿਟਰਨਿੰਗ ਅਫਸਰਾਂ ਵਲੋਂ ਨਾਮਜ਼ਦਗੀ ਪੱਤਰ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਪੁਲਿਸ ਪ੍ਰਸ਼ਾਸਨ ਵਲੋ 6-6 ਚਾਹਵਾਨ ਉਮੀਦਵਾਰਾਂ ਨੂੰ ਸੈਂਟਰ ਅੰਦਰ ਦਾਖ਼ਲ ਕੀਤਾ ਜਾ ਰਿਹਾ ਹੈ ਤਾਂ ਜੋ ਹੁੱਲੜ੍ਹਬਾਜ਼ੀ ਨਾ ਹੋ ਸਕੇ। ਚਾਹਵਾਨ ਉਮੀਦਵਾਰਾਂ ਵਲੋਂ ਪੁਲਿਸ ਪ੍ਰਸ਼ਾਸਨ ਦੇ ਨਾਲ ਧੱਕਾ ਮੁੱਕੀ ਵੀ ਕੀਤੀ ਜਾ ਰਹੀ ਹੈ। ਪੁਲਿਸ ਕਰਮਚਾਰੀਆਂ ਦੀ ਗਿਣਤੀ ਘੱਟ ਹੋਣ ਕਰਕੇ ਇਥੇ ਹੁੱਲੜ੍ਹਬਾਜ਼ੀ ਹੋਣ ਦਾ ਵੀ ਡਰ ਬਣਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ