JALANDHAR WEATHER

ਆਖ਼ਰੀ ਦਿਨ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ

ਬਾਬਾ ਬਕਾਲਾ ਸਾਹਿਬ/ ਸਠਿਆਲਾ, (ਅੰਮ੍ਰਿਤਸਰ), 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ/ਜਗੀਰ ਸਿੰਘ ਸਫਰੀ)- ਪੰਜਾਬ ਵਿਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿਥੇ ਬਾਬਾ ਬਕਾਲਾ ਸਾਹਿਬ ਹਲਕੇ ਵਿਚ ਵੱਖ-ਵੱਖ ਪਾਰਟੀ ਦੇ ਨੁਮਾਇੰਦਿਆਂ ਵਲੋਂ ਇਨ੍ਹਾਂ ਚੋਣਾਂ ਨੂੰ ਲੜਨ ਲਈ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ, ਉਸ ਤਹਿਤ ਬਲਾਕ ਰਈਆ ਅੰਦਰ ਅੱਜ ਨਾਮਜ਼ਦਗੀਆਂ ਪੱਤਰ ਦਾਖ਼ਲ ਕਰਨ ਲਈ ਬਲਾਕ ਦੀਆਂ 99 ਪੰਚਾਇਤਾਂ ਵਿਚੋਂ ਅੱਜ ਆਖਰੀ ਦਿਨ ਗੁਰੁ ਤੇਗ਼ ਬਹਾਦਰ ਕਾਲਜ ਸਠਿਆਲਾ ਵਿਖੇ ਸਵੇਰੇ 9 ਵਜੇ ਤੋਂ ਹੀ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ