JALANDHAR WEATHER

ਐਨ.ਓ.ਸੀ. ਅਤੇ ਚੁੱਲ੍ਹਾ ਟੈਕਸ ਦੇ ਆਧਾਰ ’ਤੇ ਨਾਮਜ਼ਦਗੀ ਪੱਤਰ ਰੱਦ ਨਾ ਹੋਣ - ਅਕਾਲੀ ਆਗੂ

ਸੁਲਤਾਨਪੁਰ ਲੋਧੀ, (ਕਪੂਰਥਲਾ), 4 ਅਕਤੂਬਰ (ਥਿੰਦ)- 15 ਅਕਤੂਬਰ ਨੂੰ ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਜ਼ੋਰਾਂ ’ਤੇ ਹੈ ਪਰ ਸਮਾਂ ਥੋੜ੍ਹਾ ਹੋਣ ਕਰਕੇ ਉਮੀਦਵਾਰਾਂ ਕੋਲੋਂ ਐਨ. ਓ.ਸੀ , ਚੁੱਲ੍ਹਾ ਟੈਕਸ ਸਮੇਤ ਹੋਰ ਜ਼ਰੂਰੀ ਕਾਗਜ਼ਾਤ ਪੂਰੇ ਨਹੀਂ ਹੋ ਰਹੇ। ਜ਼ਰੂਰੀ ਕਾਗਜ਼ਾਤ ਪੂਰੇ ਕਰਨ ਲਈ ਉਮੀਦਵਾਰਾਂ ਦੀ ਖੱਜਲ ਖ਼ੁਆਰੀ ਹੋ ਰਹੀ ਹੈ। ਇਸ ਸੰਬੰਧੀ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਗੁਰਜੰਟ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਐਸ. ਸੀ. ਵਿੰਗ ਦੇ ਸੂਬਾਈ ਆਗੂ ਜਥੇਦਾਰ ਕੁਲਦੀਪ ਸਿੰਘ ਬੂਲੇ ਅਤੇ ਸਟੇਟ ਐਵਾਰਡੀ ਕਿਸਾਨ ਸਰਵਨ ਸਿੰਘ ਚੰਦੀ ਨੇ ਸੂਬਾ ਚੋਣ ਕਮਿਸ਼ਨ ਤੋਂ ਮੰਗ ਕਰਦਿਆਂ ਕਿਹਾ ਕਿ ਐਨ.ਓ.ਸੀ ਅਤੇ ਚੁੱਲ੍ਹਾ ਟੈਕਸ ਨੂੰ ਆਧਾਰ ਬਣਾ ਕੇ ਉਮੀਦਵਾਰਾਂ ਦੇ ਕਾਗਜ਼ ਰੱਦ ਨਾ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸੂਬਾ ਚੋਣ ਕਮਿਸ਼ਨ ਇਸ ਸੰਬੰਧੀ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਨ ਕਿ ਐਨ. ਓ. ਸੀ. ਅਤੇ ਚੁੱਲ੍ਹਾ ਟੈਕਸ ਨਾ ਭਰਨ ਕਾਰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਨਾ ਹੋਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ