JALANDHAR WEATHER

ਕਾਂਗਰਸ ਪਾਰਟੀ ਨੇ ਧੱਕਾਸ਼ਾਹੀ ਅਤੇ ਨਾਮਜ਼ਦਗੀ ਪੱਤਰ ਫਾੜਨ ਦੇ ਲਾਏ ਦੋਸ਼

ਰਾਜਪੁਰਾ, (ਪਟਿਆਲਾ), 4 ਅਕਤੂਬਰ (ਰਣਜੀਤ ਸਿੰਘ)- ਅੱਜ ਇੱਥੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਸਨ। ਇਸ ਮੌਕੇ ’ਤੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਪਾਰਟੀ ਨਾਲ ਸੰਬੰਧਿਤ ਵਿਅਕਤੀ ਦੇ ਨਾਮਜ਼ਦਗੀ ਪੱਤਰ ਫਾੜ ਦਿੱਤੇ ਗਏ ਅਤੇ ਉਸ ਦੇ ਸੱਟਾਂ ਮਾਰੀਆਂ ਗਈਆਂ। ਸਾਬਕਾ ਵਿਧਾਇਕ ਮਦਨ ਲਾਲ ਨੇ ਸੱਤਾਧਾਰੀ ਤੇ ਗੁੰਡਾਗਰਦੀ ਕਰਨ ਦੇ ਦੋਸ਼ ਲਾਏ। ਸਾਬਕਾ ਵਿਧਾਇਕ ਨੇ ਕਿਹਾ ਕਿ ਜੇਕਰ ਨਾਮਜ਼ਦਗੀ ਪੇਪਰ ਦਾਖਲ ਨਹੀਂ ਕੀਤੇ ਜਾਂਦੇ ਤਾਂ ਉਹ ਹਾਈਵੇ ਜਾਮ ਕਰਕੇ ਧਰਨਾ ਲਾਉਣਗੇ। ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਕੋਲ ਹਾਲੇ ਤੱਕ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਨਹੀਂ ਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ