JALANDHAR WEATHER

ਸ਼ਰਾਰਤੀ ਅਨਸਰਾਂ ਵਲੋਂ ਗੱਡੀਆ ਦੀ ਭੰਨਤੋੜ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 4 ਅਕਤੂਬਰ (ਕਪਿਲ ਕੰਧਾਰੀ)- 15 ਅਕਤੂਬਰ ਨੂੰ ਪੰਜਾਬ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਦੇ ਅਖੀਰਲੇ ਦਿਨ ਗੁਰੂ ਹਰ ਸਹਾਇ ਹਲਕੇ ਵਿਖੇ ਪਿੰਡ ਪਿੰਡੀ ਵਿਖੇ ਸਰਕਾਰੀ ਹਾਈ ਸਕੂਲ ’ਚ ਬਣਾਏ ਗਏ ਨੌਮੀਨੇਸ਼ਨ ਸੈਂਟਰ ਦੇ ਬਾਹਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਦਰਜਨ ਦੇ ਕਰੀਬ ਗੱਡੀਆਂ ਦੀ ਭੰਨ ਤੋੜ ਕੀਤੀ ਗਈ। ਮੌਕੇ ’ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨੌਮੀਨੇਸ਼ਨ ਸੈਂਟਰ ਦੇ ਬਾਹਰ ਦੋ ਧਿਰਾਂ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਭਿੜ ਗਈਆਂ, ਜਿਸ ਤੋਂ ਬਾਅਦ ਉਥੇ ਮੌਜੂਦ ਸ਼ਰਾਰਤੀ ਅਨਸਰਾਂ ਵਲੋਂ ਬਾਹਰ ਖੜੀਆਂ ਦਰਜਨ ਦੇ ਕਰੀਬ ਗੱਡੀਆਂ ਦੀ ਭੰਨ ਤੋੜ ਕੀਤੀ ਤੇ ਉਨ੍ਹਾਂ ਦੇ ਸ਼ੀਸ਼ੇ ਤੱਕ ਤੋੜ ਦਿੱਤੇ ਗਏ। ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆਈ ਤੇ ਸਾਰਿਆਂ ਨੂੰ ਮੌਕੇ ਤੋਂ ਖਦੇੜ ਦਿੱਤਾ ਗਿਆ, ਉਥੇ ਹੀ ਜਿਨ੍ਹਾਂ ਵਿਅਕਤੀਆਂ ਦੇ ਗੱਡੀਆਂ ਦੇ ਸ਼ੀਸ਼ੇ ਟੁੱਟੇ ਹਨ, ਉਹ ਤਾਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਲਈ ਅੰਦਰ ਸੈਂਟਰ ਵਿਖੇ ਗਏ ਸੀ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਬਾਹਰ ਉਨ੍ਹਾਂ ਦੀਆਂ ਗੱਡੀਆਂ ਦੀ ਭੰਨਤੋੜ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਨੇ ਵੀ ਉਨ੍ਹਾਂ ਦੀ ਗੱਡੀਆਂ ਦਾ ਨੁਕਸਾਨ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ