JALANDHAR WEATHER

ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨ ਯੂਨੀਅਨ ਅੱਜ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਅਲਟੀਮੇਟਮ ਦੇਵੇਗੀ - ਰਾਜੇਵਾਲ

ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੱਲ੍ਹ ਪੰਜਾਬ ਭਰ ਵਿਚ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਅਲਟੀਮੇਟਮ ਦਿੱਤੇ ਜਾਣਗੇ ਕਿ ਜੇਕਰ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਉਹ ਪੰਜਾਬ ਦੇ ਵਿਧਾਇਕਾਂ, ਵਜ਼ੀਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਘਰਾਂ ਅੱਗੇ ਧਰਨੇ ਦੇਣਗੇ। ਰਾਜੇਵਾਲ ਨੇ ਸਪੱਸ਼ਟ ਕੀਤਾ ਕਿ ਜੇਕਰ ਝੋਨੇ ਦੀ ਖ਼ਰੀਦ ਫਿਰ ਵੀ ਸ਼ੁਰੂ ਨਾ ਹੋਈ ਤਾਂ ਅਗਲੇ ਕਦਮ ਵਿਚ ਭਾਜਪਾ ਦੇ ਵੱਡੇ ਆਗੂਆਂ ਦਾ ਵੀ ਘਿਰਾਓ ਕਰਕੇ ਇਨ੍ਹਾਂ ਦਾ ਵੀ ਘਰਾਂ ਵਿਚੋਂ ਬਾਹਰ ਨਿਕਲਣਾ ਬੰਦ ਕੀਤਾ ਜਾਵੇਗਾ। ਕਿਉਂਕਿ ਉਹ ਵੀ ਇਸ ਮਾਮਲੇ ਵਿਚ ਬਰਾਬਰ ਦੇ ਕਸੂਰਵਾਰ ਹਨ। ਪੰਜਾਬ ਸਰਕਾਰ ਵਲੋਂ ਐਲਾਨ ਕੀਤੀ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਕੰਮ ਸਰਕਾਰ ਦੇ ਨਾਲ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੈਦਾ ਹੋਏ ਰੇੜਕੇ ਸਦਕਾ ਪੰਜਾਬ ਦੇ ਆੜ੍ਹਤੀਆਂ, ਮੰਡੀ ਮਜ਼ਦੂਰਾਂ ਅਤੇ ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਸ਼ੁਰੂ ਹੀ ਨਹੀਂ ਹੋ ਸਕਿਆ। ਇਹ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਇਥੇ ਇਕ ਵਿਸ਼ੇਸ਼ ਮੁਲਾਕਾਤ ਵਿਚ ਦੱਸਿਆ ਕਿ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਤਾਂ ਖੱਜਲ ਖੁਆਰ ਹੋਣਗੇ ਹੀ ਪਰ ਇਸ ਮਾਮਲੇ ਵਿਚ ਗਲਤੀਆਂ ਕਰਨ ਵਾਲੇ ਜ਼ਿੰਮੇਵਾਰ ਵਿਧਾਇਕਾਂ ਤੇ ਵਜ਼ੀਰਾਂ ਨੂੰ ਵੀ ਨਹੀਂ ਬਖਸ਼ਣਗੇ। ਰਾਜੇਵਾਲ ਨੇ ਕਿਹਾ ਕਿ ਝੋਨੇ ਦੀ ਖਰੀਦ ਨਾ ਹੋਣ ਕਾਰਨ ਪੰਜਾਬ ਤੇ ਦੇਸ਼ ਦੀ ਆਰਥਿਕਤਾ ਬਰਬਾਦ ਹੋ ਕੇ ਰਹਿ ਜਾਵੇਗੀ, ਜਿਸ ਦੇ ਭਿਆਨਕ ਸਿੱਟੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਭਾਵੇਂ ਕੱ੍ਹਲ ਦੀ ਇਹ ਮੁਹਿੰਮ ਉਨ੍ਹਾਂ ਦੀ ਜਥੇਬੰਦੀ ਦਾ ਹੀ ਪ੍ਰੋਗਰਾਮ ਹੈ, ਪਰ ਕੱਲ੍ਹ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਹੋਰਨਾਂ ਜਥੇਬੰਦੀਆਂ ਨੂੰ ਵੀ ਇਸ ਸੰਘਰਸ਼ ਵਿਚ ਸ਼ਾਮਿਲ ਕਰਨ ਦਾ ਸੱਦਾ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ