JALANDHAR WEATHER

ਪੰਚਾਇਤੀ ਚੋਣਾਂ ਨੂੰ ਲੈ ਕੇ ਆਈ ਵੱਡੀ ਖ਼ਬਰ - ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਬਲਾਕ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਅਤੇ ਫ਼ਤਹਿਗੜ੍ਹ ਚੂੜੀਆਂ ਨੂੰ ਨੋਟਿਸ ਜਾਰੀ

ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ) - ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੀ.ਡੀ.ਪੀ.ਓ. ਬਟਾਲਾ ਅਤੇ ਫ਼ਤਹਿਗੜ੍ਹ ਚੂੜੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਪੰਚਾਇਤੀ ਚੋਣਾਂ ਦੇ ਪੰਚਾਂ ਅਤੇ ਸਰਪੰਚਾਂ ਦੀ ਨਾਮਜ਼ਦਗੀਆਂ ਲਈ ਆਖਰੀ ਦਿਨ ਸੀ ਅਤੇ ਅੱਜ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਿਚ 78 ਪਟੀਸ਼ਨਾਂ ਦਾਖ਼ਲ ਹੋਈਆਂ ਸਨ ਜਿਸ ਵਿਚੋਂ 76 ਪਟੀਸ਼ਨਾਂ ਖ਼ਾਰਜ ਕੀਤੀਆਂ ਗਈਆਂ, ਜਦ ਕਿ ਦੋ ਪਟੀਸ਼ਨਾਂ ਦਾ ਬਲਾਕ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਅਤੇ ਫ਼ਤਹਿਗੜ੍ਹ ਚੂੜੀਆਂ ਨੂੰ ਨੋਟਿਸ ਹੋਇਆ, ਜਿਸ ਵਿਚ ਮਾਨਯੋਗ ਹਾਈਕੋਰਟ ਵਲੋਂ ਪੰਚਾਂ ਅਤੇ ਸਰਪੰਚਾਂ ਦੀਆਂ ਜੋ ਨਾਮਜ਼ਦਗੀਆਂ ਹੋਈਆਂ, ਉਨ੍ਹਾਂ ਦੀ ਪੂਰੀ ਜਾਣਕਾਰੀ ਮੰਗੀ ਗਈ ਹੈ, ਇਸ ਤੋਂ ਇਲਾਵਾ ਜੋ ਪੰਚਾਂ ਅਤੇ ਸਰਪੰਚਾਂ ਦੇ ਨਾਮਜ਼ਦਗੀਆਂ ਮੌਕੇ ਦਸਤਾਵੇਜ਼ ਲੱਗੇ ਹਨ, ਉਨ੍ਹਾਂ ਦੀ ਵੀ ਸਾਰੀ ਡਿਟੇਲ ਮੰਗੀ ਗਈ ਹੈ, ਜੋ ਇਹ ਸਾਰੀ ਡਿਟੇਲ 7 ਅਕਤੂਬਰ ਸੋਮਵਾਰ ਨੂੰ ਮਾਨਯੋਗ ਹਾਈਕੋਰਟ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ