ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਸ਼ੁਰੂ
ਕਰਨਾਲ, 5 ਅਕਤੂਬਰ- ਹਰਿਆਣਾ ਵਿਚ 22 ਜ਼ਿਲ੍ਹਿਆਂ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ ਤੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸਭ ਤੋਂ ਪਹਿਲਾਂ ਆਪਣੀ ਵੋਟ ਦੀ ਵਰਤੋਂ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਜ ਆਪਣੀ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਕਰ ਲਏ ਹਨ ਅਤੇ ਚੋਣਾਂ ਸ਼ਾਂਤੀਪੂਰਨ ਤਰੀਕੇ ਨਾਲ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੂੰ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ ਅਤੇ ਅਸੀਂ ਸੂਬੇ ਵਿਚ ਤੀਜੀ ਵਾਰ ਸਰਕਾਰ ਬਣਾਵਾਂਗੇ। ਦੱਸ ਦੇਈਏ ਕਿ 1031 ਉਮੀਦਵਾਰ ਚੋਣ ਮੈਦਾਨ ਵਿਚ ਹਨ।