JALANDHAR WEATHER

ਮਨਿੰਦਰ ਸਿੰਘ ਲਖਮੀਰਵਾਲਾ ਸਰਬਸੰਮਤੀ ਨਾਲ ਬਣੇ ਸਰਪੰਚ

ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਲਖਮੀਰਵਾਲਾ ਦੇ ਨਗਰ ਨਿਵਾਸੀਆਂ ਵਲੋਂ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਅਤੇ ਧੜੇਬੰਦੀ ਤੋਂ ਉਪਰ ਉੱਠ ਕੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਇਕ ਭਰਵੇਂ ਇਕੱਠ ਦੌਰਾਨ ਨੌਜਵਾਨ ਮਨਿੰਦਰ ਸਿੰਘ ਲਖਮੀਰਵਾਲਾ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਲਿਆ। ਸਰਬ ਸੰਮਤੀ ਨਾਲ ਚੁਣੀ ਗਈ ਲਖਮੀਰਾਲਾ ਦੀ ਗ੍ਰਾਮ ਪੰਚਾਇਤ ਵਿਚ ਕਿਰਨਪਾਲ ਕੌਰ, ਜਗਤਾਰ ਸਿੰਘ, ਪ੍ਰਦੀਪ ਸਿੰਘ, ਹਰਵਿੰਦਰ ਸਿੰਘ ਢਿੱਲੋਂ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਹਰਦੇਵ ਕੌਰ ਆਦਿ ਨੂੰ ਪੰਚ ਚੁਣਿਆ ਗਿਆ। ਨਵੇਂ ਚੁਣੇ ਗਏ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਨੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਵਿਤਕਰੇ ਦੇ ਪਿੰਡ ਦਾ ਸਰਬ ਪੱਖੀ ਵਿਕਾਸ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੇ ਆਖਰੀ ਦਿਨ ਤੱਕ ਵੀ ਪਿੰਡ ਵਿਚੋਂ ਕਿਸੇ ਵੀ ਵਿਅਕਤੀ ਨੇ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਮੁਕਾਬਲੇ ’ਚ ਕੋਈ ਨਾਮਜ਼ਦਗੀ ਕਾਗਜ ਦਾਖਲ ਨਹੀਂ ਕਰਵਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ