JALANDHAR WEATHER

ਅੱਜ ਹੈ ਲੋਕਤੰਤਰ ਦਾ ਬਹੁਤ ਵੱਡਾ ਤਿਉਹਾਰ- ਦੁਸ਼ਯੰਤ ਚੌਟਾਲਾ

ਸਿਰਸਾ, (ਹਰਿਆਣਾ), 5 ਅਕਤੂਬਰ- ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਉਚਾਨਾ ਕਲਾਂ ਸੀਟ ਤੋਂ ਜੇ.ਜੇ.ਪੀ. ਦੇ ਉਮੀਦਵਾਰ ਦੁਸ਼ਯੰਤ ਚੌਟਾਲਾ ਆਪਣੀ ਪਤਨੀ ਅਤੇ ਮਾਂ ਨਾਲ ਸਿਰਸਾ ਦੇ ਇਕ ਪੋਲਿੰਗ ਬੂਥ ’ਤੇ ਪਹੁੰਚੇ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਵਾਰ ਅਸੀਂ ਆਜ਼ਾਦ ਸਮਾਜ ਪਾਰਟੀ ਨਾਲ ਗਠਜੋੜ ਵਿਚ ਹਾਂ ਅਤੇ ਸਾਨੂੰ ਚੰਗੇ ਨੰਬਰ ਮਿਲਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਲੋਕਤੰਤਰ ਦਾ ਇਕ ਵੱਡਾ ਤਿਉਹਾਰ ਹੈ ਅਤੇ ਮੈਂ ਹਰਿਆਣਾ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦਾ ਵੋਟ ਹਰਿਆਣਾ ਦਾ ਭਵਿੱਖ ਤੈਅ ਕਰੇਗਾ, ਇਸ ਲਈ ਸਾਰੇ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਸ਼ਾਮ 6 ਵਜੇ ਤੱਕ ਵੱਧ ਤੋਂ ਵੱਧ ਵੋਟਾਂ ਪਾਓ। ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਭਰੋਸਾ ਹੈ ਕਿ ਜਿਸ ਤਰ੍ਹਾਂ ਅਸੀਂ ਹਰਿਆਣਾ ਲਈ ਕੰਮ ਕੀਤਾ ਹੈ, ਸਾਡੇ ਗਠਜੋੜ ਨੂੰ ਵੱਡਾ ਬਹੁਮਤ ਮਿਲੇਗਾ ਅਤੇ ਸਾਡੇ ਸਹਿਯੋਗੀਆਂ ਨੂੰ ਹਰਿਆਣਾ ਦੇ ਵਿਕਾਸ ਲਈ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ 90 ਸੀਟਾਂ ਇਕੋ ਜਿਹੀਆਂ ਹਨ ਅਤੇ ਪਾਰਟੀ ਵਰਕਰਾਂ ਨੇ ਬਹੁਤ ਮਿਹਨਤ ਕੀਤੀ ਹੈ, ਇਸ ਲਈ ਮੈਨੂੰ ਪੂਰਾ ਭਰੋਸਾ ਹੈ ਕਿ ਸਾਨੂੰ ਪਿਛਲੀਆਂ ਚੋਣਾਂ ਨਾਲੋਂ ਵੱਧ ਵੋਟਾਂ ਮਿਲਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ