JALANDHAR WEATHER

ਪੈਟਰੋਲ ਦੀਆਂ ਬੋਤਲਾਂ ਲੈ ਪਾਣੀ ਦੀ ਟੈਂਕੀ ’ਤੇ ਚੜ੍ਹੇ ਅਧਿਆਪਕ

ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ- ਬੀਤੀ 29 ਸਤੰਬਰ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਲਗਾਤਾਰ ਸ਼ਾਂਤਮਈ ਰੋਸ ਧਰਨਾ ਦੇ ਰਹੇ ਈ.ਟੀ.ਟੀ. ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੇ ਦੋ ਸਾਥੀ ਬੀਤੀ ਰਾਤ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀਆਂ ਬੋਤਲਾਂ ਲੈ ਚੜ੍ਹ ਗਏ। ਉਨ੍ਹਾਂ ਕਿਹਾ ਕਿ ਉਕਤ ਭਰਤੀ ਪਿਛਲੇ ਦੋ ਸਾਲਾਂ ਤੋ ਰੁਲ ਰਹੀ ਹੈ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਮੀਦਵਾਰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਾਰ ਪ੍ਰੋਸੈਸ ਪੂਰਾ ਹੋ ਚੁੱਕਾ ਹੈ ਤਾਂ ਵੀ ਸਟੇਸ਼ਨ ਚੋਣ ਦਾ ਪੋਰਟਲ ਖੋਲ੍ਹਣ ਲਈ ਆਏ ਦਿਨ ਚੋਣ ਜਾਬਤਾ ਲੱਗਾ ਹੋਣ ਦਾ ਬਹਾਨਾ ਬਣਾ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਤਮਦਾਹ ਕਰ ਲੈਣਗੇ ਅਤੇ ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਪੰਜਾਬ ਦੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ