JALANDHAR WEATHER

ਜਲਾਲਾਬਾਦ 'ਚ ਚੱਲੀ ਗੋਲੀ, 'ਆਪ' ਦਾ ਆਗੂ ਹੋਇਆ ਜ਼ਖ਼ਮੀ

ਜਲਾਲਾਬਾਦ, 5 ਅਕਤੂਬਰ (ਜਤਿੰਦਰ ਪਾਲ ਸਿੰਘ)-4 ਅਕਤੂਬਰ ਨੂੰ ਜਲਾਲਾਬਾਦ ਦੇ ਨੋਮੀਨੇਸ਼ਨ ਸੈਂਟਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਲੈ ਕੇ ਪੈਦਾ ਹੋਇਆ ਖੂਨੀ ਸੰਘਰਸ਼ ਹੁਣ ਗੋਲੀਆਂ ਤੱਕ ਪੁੱਜ ਚੁੱਕਾ ਹੈ। ਇਸੇ ਤਰ੍ਹਾਂ ਹੀ ਅੱਜ ਬੀਤੀ ਦੇਰ ਸ਼ਾਮ ਨੂੰ 5 ਵਜੇ ਦੇ ਕਰੀਬ ਇਕ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ 'ਆਪ' ਦੇ ਆਗੂ ਦਰਮਿਆਨ ਹੋਈ ਤਿੱਖੀ ਬਹਿਸ ਨੇ ਖੂਨੀ ਰੂਪ ਧਾਰਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਲੋਂ ਜਾਨਲੇਵਾ ਹਮਲਾ ਕਰਦੇ ਹੋਏ ਪਿੰਡ ਚੱਕ ਮੁਹੰਮਦੇ ਵਾਲਾ ਦੇ 'ਆਪ' ਆਗੂ ਤੇ ਵਿਧਾਇਕ ਦੇ ਕਰੀਬੀ ’ਤੇ ਜਾਨਲੇਵਾ ਹਮਲਾ ਕਰਦੇ ਹੋਏ ਗੋਲੀ ਚਲਾ ਦਿੱਤੀ ਗਈ, ਜਿਸ ਨੂੰ ਜ਼ਖ਼ਮੀ ਹਾਲਤ ’ਚ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਤੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ