ਸਿਵਲ ਹਸਪਤਾਲ ਦੇ ਡਾਕਟਰਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ
ਫ਼ਿਰੋਜ਼ਪੁਰ,10 ਸਤੰਬਰ (ਕੁਲਬੀਰ ਸਿੰਘ ਸੋਢੀ) - ਪੀ.ਸੀ.ਐਮ.ਐਸ.ਏ. ਦੇ ਸੱਦੇ 'ਤੇ ਦੂਸਰੇ ਦਿਨ ਵੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸਰਕਾਰੀ ਡਾਕਟਰਾਂ ਵਲੋਂ ਤਿੰਨ ਘੰਟੇ ਦੀ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਗਈ ।ਇਸ ਦੇ ਨਾਲ ਡਾਕਟਰਾਂ ਵਲੋ ਮਰੀਜ਼ਾਂ ਦੀ ਸਹੂਲਤ ਲਈ ਐਮਰਜੈਂਸੀ ਸੇਵਾਵਾਂ ਨਿਰੰਤਰ ਜਾਰੀ ਰੱਖੀਆਂ ਗਈਆਂ ਹਨ ।