JALANDHAR WEATHER

ਸਿਵਲ ਹਸਪਤਾਲ ਵਿਚ ਦੂਜੇ ਦਿਨ ਵੀ ਡਾਕਟਰਾਂ ਨੇ ਓ.ਪੀ.ਡੀ. ਸੇਵਾਵਾਂ ਬੰਦ ਕਰਕੇ ਰੱਖੀ ਹੜਤਾਲ

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)- ਪੀ.ਸੀ.ਐਮ.ਐਸ. ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸਿਵਲ ਹਸਪਤਾਲ ਵਿਚ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਓ.ਪੀ.ਡੀ. ਸੇਵਾਵਾਂ ਬੰਦ ਕਰਕੇ ਤਿੰਨ ਘੰਟੇ ਲਈ ਹੜਤਾਲ ਕੀਤੀ ਹੈ। ਜਿਸ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਚ ਇਲਾਜ ਕਰਵਾਉਣ ਆਏ ਮਰੀਜਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਸੰਬੰਧੀ ਪੀ.ਸੀ.ਐਮ.ਐਸ. ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਅਮਨਜੋਤ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਸਿਰਫ਼ ਭਰੋਸਾ ਦਵਾਇਆ ਜਾ ਰਿਹਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾ ਰਿਹਾ। ਪਿਛਲੇ ਲੰਬੇ ਸਮੇਂ ਤੋਂ ਡਾਕਟਰਾਂ ਦੀਆਂ ਮੰਗਾਂ ਸੰਬੰਧੀ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਅੱਜ ਮੰਗਲਵਾਰ ਦੂਜੇ ਦਿਨ ਪੂਰੇ ਪੰਜਾਬ ਵਿਚ ਡਾਕਟਰਾਂ ਵਲੋਂ ਸਵੇਰ 8 ਤੋਂ ਲੈ ਕੇ 11 ਵਜੇ ਤੱਕ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦਿੰਦੀ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਤੇ ਇਹ ਤਿੰਨ ਘੰਟੇ ਦੀ ਹੜਤਾਲ 12 ਸਤੰਬਰ ਤੋਂ ਪੂਰੇ ਦਿਨ ਲਈ ਕਰ ਦਿੱਤੀ ਜਾਵੇਗੀ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ