ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) - ਪੰਜਾਬ ਅੰਦਰ ਬੀਤੇ ਦਿਨੀਂ ਸੂਬਾ ਸਰਕਾਰ ਵਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਤੇ ਹੋਰ ਵਿਸ਼ਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤੋਂ ਸੂਬੇ ਅੰਦਰ ਲੜੀਵਾਰ ਰੋਸ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਲੁਧਿਆਣਾ ਸਥਿਤ ਡੀ.ਸੀ. ਦਫ਼ਤਰ ਸਾਹਮਣੇ ਇਕ ਰੋਸ ਧਰਨੇ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵੀ ਸੰਬੋਧਨ ਕੀਤਾ, ਜਿਨ੍ਹਾਂ ਨੇ ਇਸ ਦੌਰਾਨ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਜੰਮ ਕੇ ਨਿਸ਼ਾਨੇ ’ਤੇ ਲਿਆ।