ਐਨ.ਆਈ.ਏ. ਅਦਾਲਤ ਨੇ ਰਾਸ਼ਿਦ ਇੰਜੀਨੀਅਰ ਨੂੰ ਚੋਣ ਪ੍ਰਚਾਰ ਲਈ ਦਿੱਤੀ ਜ਼ਮਾਨਤ
ਨਵੀਂ ਦਿੱਲੀ, 10 ਸਤੰਬਰ- ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਦਹਿਸ਼ਤੀ ਫੰਡਿੰਗ ਮਾਮਲੇ ਵਿਚ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ 2 ਅਕਤੂਬਰ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ। ਉਸ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਦੀ ਇਜਾਜ਼ਤ ਦੇਣ ਲਈ ਜ਼ਮਾਨਤ ਦਿੱਤੀ ਗਈ ਹੈ।