ਡਾਕਟਰ ਜਤਿੰਦਰ ਪਾਲ ਗਿੱਲ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਬਣੇ
ਲੁਧਿਆਣਾ ,10 ਸਤੰਬਰ (ਅ. ਬ. ) - ਅੱਜ ਬੋਰਡ ਆਫ ਮੈਨੇਜਮੈਂਟ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੀ 60 ਵੀਂ ਮੀਟਿੰਗ ਹੋਈ ਜਿਸ ਵਿਚ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੂੰ ਚਾਰ ਸਾਲ ਲਈ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦਾ ਵਾਈਸ ਚਾਂਸਲਰ ਚੁਣਿਆ ਗਿਆ। ਉਨ੍ਹਾਂ ਦੀ ਇਸ ਨਿਯੁਕਤੀ 'ਤੇ ਪਸ਼ੂ ਪਾਲਣ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾਕਟਰ ਭੁਪਿੰਦਰ ਸਿੰਘ ਗਿੱਲ ਅਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸਾਬਕਾ ਜਨਰਲ ਸਕੱਤਰ ਕਿਸ਼ਨ ਚੰਦਰ ਮਹਾਜ਼ਨ ਨੇ ਡਾਕਟਰ ਜਤਿੰਦਰ ਪਾਲ ਗਿੱਲ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਕਿ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਦੀ ਇਸ ਨਿਯੁਕਤੀ ਨਾਲ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਤਰੱਕੀਆਂ ਦੀਆਂ ਮੰਜ਼ਿਲਾਂ ਨੂੰ ਛੋਹੇਗੀ।