ਪਾਵਰਕਾਮ ਦੇ ਠੇਕਾ ਮੁਲਾਜ਼ਮਾ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਸ੍ਰੀ ਚਮਕੌਰ ਸਾਹਿਬ, 16 ਸਤੰਬਰ (ਜਗਮੋਹਨ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਟੀ-ਪੁਆਇੰਟ ਘੌੜੇ ਵਾਲੇ ਚੌਂਕ ’ਤੇ ਪਲਵਿੰਦਰ ਸਿੰਘ ਪਾਲੀ ਦੀ ਅਗਵਾਈ ’ਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹੁਣ ਆਮ ਨਹੀਂ ਖਾਸ ਪਾਰਟੀ ਬਣ ਗਈ ਹੈ।