ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਜਿੱਤਣ 'ਤੇ ਕਪਤਾਨ ਹਰਮਪ੍ਰੀਤ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ
ਜੰਡਿਆਲਾ ਗੁਰੂ,ਟਾਂਗਰਾ, 17 ਸਤੰਬਰ ( ਹਰਜਿੰਦਰ ਸਿੰਘ ਕਲੇਰ )- ਚੀਨ ਵਿਚ ਹੋਈ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿਚ ਭਾਰਤ ਦੇ ਹਾਕੀ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੀਨ ਨੂੰ ਇਕ ਗੋਲ ਨਾਲ ਹਰਾ ਕੇ ਪੰਜਵੀਂ ਵਾਰ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚਿਆ ਹੈ । ਇਸ ਜਿੱਤ ਦੀ ਖੁਸ਼ੀ 'ਚ ਪਿੰਡ ਦੇ ਸਰਪੰਚ ਤੇ ਕਪਤਾਨ ਹਰਮਨਪ੍ਰੀਤ ਸਿੰਘ ਪਿੰਡ ਤਿੰਮੋਵਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਘਰ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ । ਹਾਕੀ ਟੀਮ ਦੇ ਸਰਪੰਚ ਕਪਤਾਨ ਹਰਮਨਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਨੇ ਹਾਕੀ ਖਿਡਾਰੀਆਂ ਦੀ ਜਿੱਤ 'ਤੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ ਨੇ ਏਸ਼ੀਅਨ ਕੱਪ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ ।