JALANDHAR WEATHER

ਥਾਣਾ ਸੰਗਤ ਦੀ ਪੁਲਿਸ ਨੇ ਨੌਜਵਾਨ ਪਾਸੋਂ ਇਕ ਪਿਸਤੌਲ ਤੇ ਜ਼ਿੰਦਾ ਕਾਰਤੂਸ ਕੀਤਾ ਬਰਾਮਦ

ਸੰਗਤ ਮੰਡੀ, (ਬਠਿੰਡਾ) 6 ਅਕਤੂਬਰ (ਦੀਪਕ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਪਾਰਟੀ ਨੇ ਇਕ ਰਾਜਸਥਾਨ ਦੇ ਨੌਜਵਾਨ ਪਾਸੋਂ ਇਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਮੁਖੀ ਐਸ.ਆਈ. ਪਰਮਪਾਰਸ ਸਿੰਘ ਚਹਿਲ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਪੁਲਿਸ ਪਾਰਟੀ ਪਿੰਡ ਡੂੰਮਵਾਲੀ ਦੇ ਕੋਲ ਪਹੁੰਚੀ ਤਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਖੜ੍ਹਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਉਤੇ ਉਸਨੂੰ ਕਾਬੂ ਕਰਕੇ ਉਸ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਕਿਰਨਪਾਲ ਪੁੱਤਰ ਹੇਮ ਰਾਮ ਵਾਸੀ ਮੁੰਡਾ ਜ਼ਿਲ੍ਹਾ ਹਨੂਮਾਨਗੜ੍ਹ ਰਾਜਸਥਾਨ ਦੇ ਤੌਰ ਉਤੇ ਹੋਈ ਹੈ, ਜਿਸ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ