JALANDHAR WEATHER

ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ ਪ੍ਰਸਾਦ ਯਾਦਵ ਸਮੇਤ 9 ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 7 ਅਕਤੂਬਰ- ਨੌਕਰੀ ਲਈ ਜ਼ਮੀਨ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਰ.ਜੇ.ਡੀ. ਨੇਤਾਵਾਂ ਲਾਲੂ ਪ੍ਰਸਾਦ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਤੇਜੱਸਵੀ ਯਾਦਵ ਨੂੰ 1-1 ਲੱਖ ਰੁਪਏ ਦੇ ਜ਼ਮਾਨਤ ਬਾਂਡ ’ਤੇ ਜ਼ਮਾਨਤ ਦੇ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 25 ਅਕਤੂਬਰ ਨੂੰ ਹੋਵੇਗੀ। ਅਦਾਲਤ ਨੇ ਸਾਰਿਆਂ ਨੂੰ ਆਪਣੇ ਆਪਣੇ ਪਾਸਪੋਰਟ ਵੀ ਜਮਾ ਕਰਵਾਉਣ ਦਾ ਹੁਕਮ ਦਿੱਤਾ ਹੈ। ਇਸ ਮੌਕੇ ਤੇਜੱਸਵੀ ਯਾਦਵ ਨੇ ਕਿਹਾ ਕਿ ਉਹ ਲੋਕ ਵਾਰ ਵਾਰ ਰਾਜਨੀਤਕ ਸਾਜਿਸ਼ ਕਰਦੇ ਰਹਿੰਦੇ ਹਨ। ਕੇਂਦਰ ਸਰਕਾਰ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ। ਇਸ ਕੇਸ ਵਿਚ ਕੋਈ ਦਮ ਨਹੀਂ ਹੈ ਤੇ ਸਾਡੀ ਜਿੱਤ ਪੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ