JALANDHAR WEATHER

ਸਰਪੰਚੀ ਦੇ ਕਾਗਜ਼ ਰੱਦ ਹੋਣ ਦੇ ਵਿਰੋਧ ’ਚ ਬੀ. ਡੀ. ਪੀ. ਓ. ਦਫ਼ਤਰ ਦਾ ਘਿਰਾਓ

ਤਲਵੰਡੀ ਸਾਬੋ, (ਬਠਿੰਡਾ), 7 ਅਕਤੂਬਰ (ਰਣਜੀਤ ਸਿੰਘ ਰਾਜੂ)- ਬਲਾਕ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਦੇ ਸਰਪੰਚੀ ਦੇ ਉਮੀਦਵਾਰਾਂ ਇਕਬਾਲ ਸਿੰਘ ਅਤੇ ਜਗਜੀਤ ਸਿੰਘ ਦੇ ਨਾਮਜ਼ਦਗੀ ਪਰਚੇ ਰੱਦ ਹੋਣ ’ਤੇ ਅੱਜ ਉਮੀਦਵਾਰਾਂ ਦੇ ਸਮਰਥਕਾਂ ਨੇ ਬੀ. ਡੀ. ਪੀ. ਓ. ਦਫ਼ਤਰ ਤਲਵੰਡੀ ਸਾਬੋ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਮੀਦਵਾਰਾਂ ਦੇ ਸਮਰਥਕਾਂ ਨੇ ਕਥਿਤ ਦੋਸ਼ ਲਾਏ ਕਿ ਹਲਕਾ ਵਿਧਾਇਕਾ ਦੇ ਨਿਰਦੇਸ਼ਾਂ ’ਤੇ ਪ੍ਰਸ਼ਾਸ਼ਨ ਨੇ ਉਨ੍ਹਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ