ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਕੀਤੀ ਵਫ਼ਦ ਪੱਧਰੀ ਗੱਲਬਾਤ
ਨਵੀਂ ਦਿੱਲੀ, 7 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹੈਦਰਾਬਾਦ ਹਾਊਸ ਵਿਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦਾ ਸਵਾਗਤ ਕੀਤਾ। ਦੋਵੇਂ ਨੇਤਾਵਾਂ ਨੇ ਹੈਦਰਾਬਾਦ ਹਾਊਸ ਵਿਚ ਵਫ਼ਦ ਪੱਧਰੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਮਾਲਦੀਵ ਵਿਚ ਹਨੀਮਾਧੂ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ਦਾ ਵਰਚੂਅਲ ਉਦਘਾਟਨ ਕੀਤਾ।