JALANDHAR WEATHER

ਨੌਜਵਾਨ ਦੇ ਮਾਰੀਆਂ ਗੋਲੀਆਂ, ਮੌਕੇ ’ਤੇ ਹੋਈ ਮੌਤ

ਪੱਟੀ, (ਤਰਨਤਾਰਨ), 7 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਥਾਨਕ ਸ਼ਹਿਰ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ’ਤੇ ਮੋਤ ਹੋ ਗਈ ਅਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੀ ਐਸ. ਸੀ. ਸਰਪੰਚ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤੀ ਗਈ ਸੀ, ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੀ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ