JALANDHAR WEATHER

ਬਲਜਿੰਦਰ ਕੌਰ ਸਰਬਸੰਮਤੀ ਨਾਲ ਪਿੰਡ ਸ਼ਾਦੀਪੁਰ ਦੇ ਸਰਪੰਚ ਬਣੇ

ਸੰਘੋਲ (ਫਤਿਹਗੜ੍ਹ ਸਾਹਿਬ), 7 ਅਕਤੂਬਰ (ਪਰਮਵੀਰ ਸਿੰਘ ਧਨੋਆ)-ਪੰਚਾਇਤੀ ਚੋਣਾਂ ਦੇ ਮਾਮਲੇ 'ਚ ਪਿੰਡ ਸ਼ਾਦੀਪੁਰ ਨਿਵਾਸੀਆਂ ਨੇ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਬਲਜਿੰਦਰ ਕੌਰ ਪਤਨੀ ਬਲਬੀਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ। ਇਸ ਮੌਕੇ ਪਰਿਵਾਰ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਦੌਰਾਨ ਕੁਲਵੀਰ ਕੌਰ, ਰੁਪਿੰਦਰ ਕੌਰ, ਸਰਬਜੀਤ ਕੌਰ, ਸੁਪਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਵੀ ਸਰਬਸੰਮਤੀ ਨਾਲ ਮੈਂਬਰ ਪੰਚਾਇਤ ਐਲਾਨੇ ਗਏ। ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬੀ.ਡੀ.ਪੀ.ਓ. ਖਮਾਣੋਂ ਪਰਮਬੀਰ ਕੌਰ ਵਲੋਂ ਨਵੀਂ ਚੁਣੀ ਪੰਚਾਇਤ ਦੀ ਸ਼ਲਾਘਾ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ