JALANDHAR WEATHER

ਮੋਟੀ ਰਿਸ਼ਵਤ ਦੇ ਦੋਸ਼ ਹੇਠ ਤਹਿਸੀਲਦਾਰ ਨੂੰ ਅਦਾਲਤ ਨੇ ਪੁਲਿਸ ਰਿਮਾਂਡ ’ਤੇ ਭੇਜਿਆ

ਗੁਰਦਾਸਪੁਰ, 8 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ) - ਵਿਜੀਲੈਂਸ ਪੁਲਿਸ ਵਲੋਂ 50 ਹਜ਼ਾਰ ਰਿਸ਼ਵਤ ਲੈਂਦੇ ਹੋਇਆਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਮਾਨਯੋਗ ਜੱਜ ਨੇ ਵਿਜੀਲੈਂਸ ਵਲੋਂ ਹੋਰ ਪੁੱਛਗਿੱਛ ਲਈ ਕੀਤੀ ਗਈ ਪੁਲਿਸ ਰਿਮਾਂਡ ਦੀ ਮੰਗ ਸਵੀਕਾਰ ਕਰਦੇ ਹੋਏ ਕਥਿਤ ਦੋਸ਼ੀਆਂ ਨੂੰ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿਚ ਇਕ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ