ਪੱਛਮੀ ਬੰਗਾਲ ਜਬਰ ਜਨਾਹ ਮਾਮਲਾ: ਮਮਤਾ ਬੈਨਰਜੀ ਨੇ ਜੂਨੀਅਰ ਡਾਕਟਰਾਂ ਨੂੰ ਦਿੱਤਾ ਮੀਟਿੰਗ ਦਾ ਸੱਦਾ
ਕੋਲਕਾਤਾ, 16 ਸਤੰਬਰ- ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜੂਨੀਅਰ ਡਾਕਟਰਾਂ ਦੇ ਵਫ਼ਦ ਨੂੰ ਅੱਜ ਸ਼ਾਮ 5 ਵਜੇ ਆਪਣੀ ਰਿਹਾਇਸ਼ ’ਤੇ ਮੀਟਿੰਗ ਲਈ ਸੱਦਾ ਦਿੱਤਾ ਹੈ। ਇਹ ਜਾਣਕਾਰੀ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਮਨੋਜ ਪੰਤ ਨੇ ਸਾਂਝੀ ਕੀਤੀ।