JALANDHAR WEATHER

ਕਰੋੜਾਂ ਦੀ ਹੈਰੋਇਨ ਸਮੇਤ ਇਕ ਕਾਬੂ

 ਚੋਗਾਵਾਂ, 18 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਐਸ.ਪੀ. ਲੋਪੋਕੇ ਇੰਦਰਜੀਤ ਸਿੰਘ ਤੇ ਥਾਣਾ ਲੋਪੋਕੇ ਦੇ ਮੁਖੀ ਅਮਨਦੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਜਗਰੂਪ ਸਿੰਘ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਉਹ ਅੱਜ ਹੈਰੋਇਨ ਲੈ ਕੇ ਅੱਗੇ ਸਪਲਾਈ ਕਰਨ ਲਈ ਪਿੰਡ ਕਮਾਸਕੇ ਤੋਂ ਵਣੀਏਕੇ ਸਾਈਡ 'ਤੇ ਆਪਣੇ ਮੋਟਰਸਾਈਕਲ 'ਤੇ ਗ੍ਰਾਹਕ ਦੀ ਉਡੀਕ ਕਰ ਰਿਹਾ ਹੈ। ਪੁਲਿਸ ਵਲੋਂ ਮੌਕੇ 'ਤੇ ਜਾ ਕੇ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 5 ਪੈਕਟ (ਪੰਜ ਕਿਲੋ) ਹੈਰੋਇਨ, 2 ਮੋਬਾਇਲ ਬਰਾਮਦ ਹੋਏ।ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਜਗਰੂਪ ਸਿੰਘ (ਡਾਲਾ) ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲਾ ਪਿਛਲਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ ਤੇ ਹੋਰ ਵੱਡੇ ਖੁਲਾਸੇ ਹੋਣ ਦੀ ਆਸ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ