ਸ੍ਰੀ ਹੇਮਕੁੰਟ ਸਾਹਿਬ ਦੇ 10 ਅਕਤੂਬਰ ਨੂੰ ਬੰਦ ਹੋਣਗੇ ਕਿਵਾੜ
ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਰਹੇ ਹਨ। ਇਸ ਤੋਂ ਪਹਿਲਾ ਭਲਕੇ 9 ਅਕਤੂਬਰ ਨੂੰ ਉਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਰਨਲ ਗੁਰਮੀਤ ਸਿੰਘ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਮਾਪਤੀ ਸਮਾਗਮ ‘ਚ ਸ਼ਾਮਿਲ ਹੋਣ ਲਈ ਸੰਗਤ ਵੱਡੇ ਪੱਧਰ ’ਤੇ ਸ਼ਾਮਿਲ ਹੋਵੇਗੀ। ਇਸ ਦੌਰਾਨ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਗੁਰਮਤਿ ਸਮਾਗਮ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਹ ਸਲਾਨਾ ਯਾਤਰਾ 25 ਮਈ ਨੂੰ ਸ਼ੁਰੂ ਹੋਈ ਸੀ।