JALANDHAR WEATHER

ਅਮਨਦੀਪ ਕੌਰ ਸਰਬਸੰਮਤੀ ਨਾਲ ਬਣੀ ਪਿੰਡ ਬੁੱਗਰਾ ਦੀ ਸਰਪੰਚ

 ਕੋਟਫ਼ਤੂਹੀ (ਹੁਸ਼ਿਆਰਪੁਰ), 8 ਅਕਤੂਬਰ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਬੁੱਗਰਾ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ, ਜਿਸ ਵਿਚ ਅਮਨਦੀਪ ਕੌਰ ਪਤਨੀ ਰੋਹਿਤ ਸਿੰਘ ਨੂੰ ਸਰਪੰਚ ਚੁਣਿਆ ਗਿਆ ਜਦਕਿ ਗਿਆਨ ਚੰਦ, ਮੋਹਣ ਲਾਲ, ਕਮਲਜੀਤ ਕੌਰ, ਹਰਬੰਸ ਕੌਰ, ਤਰਨਜੀਤ ਸਿੰਘ ਆਦਿ ਸਰਬਸੰਮਤੀ ਨਾਲ ਪੰਚ ਚੁਣੇ ਗਏ ਹਨ। ਇਸ ਮੌਕੇ ਸਰਪੰਚ ਅਮਨਦੀਪ ਕੌਰ ਨੇ ਕਿਹਾ ਕਿ ਮੈਂ ਸਮੂਹ ਨਗਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮੈਂ ਪਿੰਡ ਵਾਸੀਆਂ ਨਾਲ ਵਾਅਦਾ ਕਰਦੀ ਹਾਂ ਕਿ ਮੈਂ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ